ਪ੍ਰੈਸ ਨੋਟ ਡੇਅਰੀ ਉੱਦਮ ਸਿਖਲਾਈ

ਪ੍ਰੈਸ ਨੋਟ
ਡੇਅਰੀ ਉੱਦਮ ਸਿਖਲਾਈ ਮਿਤੀ 21-5-2018 ਤੋਂ ਸੁਰ

  
ਪੰਜਾਬ ਵਿੱਚ ਡੇਅਰੀ ਵਿਕਾਸ ਵਿੱਚ ਹੋਰ ਤੇਜੀ ਲਿਆਉਣ ਲਈ ਹਰੇਕ ਜਿਲ੍ਹੇ ਵਿੱਚੋਂ 500 ਬੇਰੋਜਗਾਰ ਨੌਜਵਾਨਾਂ ਨੁੰ ਉਨਾ ਦੀਆਂ ਬਰੂਹਾਂ ਤੇ ਸਵੈ ਰੋਜਗਾਰ ਦਿੱਤਾ ਜਾਵੇਗਾ| ਇਹ ਵਿਚਾਰ ਅੱਜ ਇੱਥੇ ਸ. ਬਲਬੀਰ ਸਿੰਘ ਸਿੱਧੂ, ਮਾਨਯੋਗ ਕੈਬਿਨੇਟ ਮੰਤਰੀ, ਪਸੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਵਿਭਾਗ, ਪੰਜਾਬ ਜੀ ਨੇ ਦਿੰਦਿਆਂ ਕਿਹਾ ਕਿ ਵਿਭਾਗ ਦੇ ਸਾਰੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰਾਂ ਤੇ ਡੇਅਰੀ ਫਾਰਮ ਦੀ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਡੇਅਰੀ ਉੱਦਮ ਸਿਖਲਾਈ ਮਿਤੀ 21-5-2018 ਤੋਂ ਸੁਰੂ ਕੀਤੀ ਜਾਵੇਗੀ, ਜਿਸ ਵਿੱਚ ਦੁੱਧ ਦੇ ਪੈਦਾਵਾਰੀ ਖਰਚੇ ਘਟਾਕੇ ਦੁੱਧ ਦੇ ਸੁਚੱਜੇ ਮੰਡੀਕਰਨ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਜਿਸ ਨਾਲ ਡੇਅਰੀ ਦਾ ਧੰਦਾ ਲਾਹੇਵੰਦਾ ਹੋ ਸਕੇਗਾ| ਉਨਾਂ ਦੱਸਿਆ ਕਿ ਦੁਧਾਰੂ ਪਸੂਆਂ ਦੀ ਖਰੀਦ, ਦੁੱਧ ਚੁਆਈ ਮਸੀਨਾਂ, ਕੱਟੀਆਂ ਵੱਛੀਆਂ ਪਾਲਣ ਲਈ ਅਤੇ ਪਿੰਡ ਪੱਧਰ ਤੇ ਦੁੱਧ ਪਦਾਰਥ ਬਨਾਉਣ ਲਈ ਮਸੀਨਰੀ ਅਤੇ 25 ਤੋਂ 33 ਪ੍ਰਤੀਸਤ ਤੱਕ ਦੀ ਸਬਸਿਡੀ ਸਰਕਾਰ ਵੱਲੋਂ ਦਿੱਤੀ ਜਾਵੇਗੀ| 
ਵਿਭਾਗ ਦੇ ਡਾਇਰੈਕਟਰ ਸ. ਇੰਦਰਜੀਤ ਸਿੰਘ ਵੱਲੋਂ ਇਸ ਮੌਕੇ ਤੇ ਦੱਸਿਆ ਕਿ ਇਸ ਇੱਕ ਮਹੀਨੇ ਦੀ ਡੇਅਰੀ ਉਦਮ  ਸਿਖਲਾਈ ਦਾ ਅਗਲਾ  ਬੈਂਚ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਦਰ, ਬੀਜਾ(ਲੁਧਿਆਣਾ), ਚਤਾਮਲੀ(ਰੋਪੜ), ਗਿੱਲ(ਮੋਗਾ),  ਅਬੁੱਲ ਖੁਰਾਣਾ(ਸ੍ਰੀ ਮੁਕਤਸਰ ਸਾਹਿਬ), ਸਰਦੂਲਗੜ(ਮਾਨਸਾ)  ਫਗਵਾੜਾ(ਕਪੂਰਥਲਾ) ਅਤੇ ਵੇਰਕਾ (ਅੰਮ੍ਰਿਤਸਰ) ਵਿਖੇ ਸੁਰੂ ਹੋਵੇਗਾ| ਸਿਖਿਆਰਥੀਆਂ ਦੀ ਚੋਣ ਲਈ ਮਿਤੀ 14 ਮਈ 2018 ਨੂੰ ਸਵੇਰੇ 10.00 ਵਜੇ ਉਕਤ ਸਿਖਲਾਈ ਕੇਂਦਰਾਂ ਤੇ ਕਾਊਂਸਲਿੰਗ ਕੀਤੀ ਜਾਵੇਗੀ|   ਘੱਟੋ ਘੱਟ 10 ਵੀਂ ਪਾਸ ਨੌਜਵਾਨ ਲੜਕੇ ਲੜਕੀਆਂ ਜਿੰਨਾਂ ਦੀ ਉਮਰ 18 ਤੋਂ 45 ਸਾਲ ਦੇ ਵਿੱਚ ਹੋਵੇ ਅਤੇ ਜਿੰਨਾਂ ਦਾ ਆਪਣਾ ਘੱਟੋ ਘੱਟ 5 ਦੁਧਾਰੂ ਪਸੂਆਂ ਦਾ ਡੇਅਰੀ ਫਾਰਮ ਹੋਵੇ, ਇਹ ਸਿਖਲਾਈ ਹਾਸਲ ਕਰ ਸਕਦੇ ਹਨ| ਸਿਖਲਾਈ ਲਈ ਪ੍ਰਾਸਪੈਕਟਸ ਜਿਸ ਦੀ ਕੀਮਤ 100/- ਰੁਪਏ ਹੈ, ਸਬੰਧਤ ਜਿਲੇ ਦੇ ਡਿਪਟੀ ਡਾਇਰੈਕਟਰ ਡੇਅਰੀ/ਡੇਅਰੀ ਵਿਕਾਸ ਅਫਸਰ ਅਤੇ ਸਾਰੇ  ਸਿਖਲਾਈ ਕੇਦਰਾਂ ਉੱਪਰ ਉਪਲਬੱਧ ਹਨ|  ਸਿਖਲਾਈ ਸਬੰਧੀ ਵਧੇਰੇ ਜਾਣਕਾਰੀ ਡੇਅਰੀ ਵਿਕਾਸ ਬੋਰਡ ਦੇ ਮੁੱਖ ਦਫਤਰ ਦੇ ਟੈਲੀਫੋਨ ਨੰ 0172-5027285 ਅਤੇ 2217020 ਜਾਂ ਵਿਭਾਗ ਦੀ ਈ.ਮੇਲ director_dairy@rediffmail.com  ਉੱਤੇ ਹਾਸਲ ਕੀਤੀ ਜਾ ਸਕਦੀ ਹੈ|